ਸਰਦ ਰੁੱਤ ਦੀ ਪਹਿਲੀ ਬਾਰਿਸ਼ ਨਾਲ ਤਾਪਮਾਨ ਵਿੱਚ ਆਈ ਭਾਰੀ ਗਿਰਾਵਟ, ਵਧੀ ਠੰਡ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਪੰਜਾਬ ਵਿੱਚ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆ ਗਈ ਹੈ ਅਤੇ ਠੰਡ ਵਧ ਗਈ ਹੈ। ਬਾਰਿਸ਼ ਕਾਰਨ ਖੰਗ, ਜੁਕਾਮ ਆਦਿ ਦੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਦੂਸਰੇ ਪਾਸੇ ਦਿਵਾਲੀ ਦਾ ਤਿਉਹਾਰ ਹੋਣ ਕਾਰਨ ਦੁਕਾਨਦਾਰਾਂ ਨੂੰ ਮੁਸ਼ਕਿਲਾਂ ਵੀ ਪੈਦਾ ਹੋ ਰਹੀਆ ਹਨ। ਕਿਉਂਕਿ ਲੋਕਾਂ ਨੇ ਦੁਕਾਨਾਂ ਦੇ ਬਾਹਰ ਪਟਾਕੇ ਅਤੇ ਹੋਰ ਸਾਮਾਨ ਲਗਾਇਆ ਹੋਇਆ ਹੈ, ਜਿਸ ਕਾਰਨ ਉਹਨਾਂ ਦੀ ਵਿਕਰੀ ਘੱਟ ਹੋ ਰਹੀ ਹੈ।

Advertisements

ਕਿਉਂਕਿ ਬਾਰਿਸ਼ ਕਾਰਣ ਲੋਕ ਬਜਾਰਾਂ ਵਿੱਚ ਘੱਟ ਨਿਕਲ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਦੀ ਗੱਲ ਕਰੀਏ ਤਾਂ, ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ ਤੇ ਜਿਸ ਕਾਰਨ ਬਿਮਾਰੀਆਂ ਵੱਧ ਰਹੀਆਂ ਸਨ। ਪਰ ਅੱਜ ਮੌਸਮ ਦੇ ਕਰਵਟ ਲੈਣ ਕਾਰਣ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਫਸਲਾਂ ਲਈ ਬਰਸਾਤ ਦੀ ਗੱਲ ਕਰਿਏ ਤਾਂ ਇਹ ਬਾਰਿਸ਼ ਫਸਲਾਂ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਖਾਦ ਦੀ ਤਰਾਂ ਕੰਮ ਕਰੇਗੀ।

LEAVE A REPLY

Please enter your comment!
Please enter your name here