ਤੇਜ਼ ਰਫ਼ਤਾਰ ਬੱਸ ਨੇ ਟਰੱਕ ਨੂੰ ਮਾਰੀ ਟੱਕਰ, 10 ਯਾਤਰੀ ਜ਼ਖ਼ਮੀ

ਜੈਤੋ (ਦ ਸਟੈਲਰ ਨਿਊਜ਼), ਪਲਕ। ਜੈਤੋ ਵਿੱਚ ਇੱਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਜੈਤੋ ਦੇ ਬਠਿੰਡਾ ਰੋਡ ਤੇ ਸਵਾਰੀਆਂ ਨਾਲ ਭਰੀ ਬੱਸ ਦੀ ਟੱਕਰ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿੱਚ 10 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਾਸਪਤਾਲ ਦਾਖਲ ਕਰਵਾਇਆ ਗਿਆ।

Advertisements

ਜਾਣਕਾਰੀ ਮੁਤਾਬਕ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡਰਾਈਵਰ ਦਾ ਬੱਸ ਤੇ ਕੰਟਰੋਲ ਨਾ ਰਿਹਾ ਤੇ ਟਰੱਕ ਨਾਲ ਟਕਰ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here