Monday, October 19, 2026
Home Chandigarh ਐਸਐਸਓਸੀ ਨੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਬਰਾਮਦ

ਐਸਐਸਓਸੀ ਨੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਬਰਾਮਦ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੋਹਾਲੀ ਤੋਂ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਤਿੰਨਾਂ ਮੁਲਜ਼ਮਾਂ ਦੀ ਪਹਿਚਾਣ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ। ਤਿੰਨਾਂ ਦੇ ਕਬਜ਼ੇ ਵਿੱਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।

Advertisements

ਦੱਸਿਆ ਜਾ ਰਿਹਾ ਹੈ ਕਿ ਉਹ ਮੋਹਾਲੀ ਵਿੱਚ ਕਿਸੇ ਦਾ ਕਤਲ ਕਰਨ ਆਏ ਸਨ, ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿੱਤਾ ਸੀ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ  ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਮੁਹਾਲੀ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਦੇ ਲਈ ਗੈਂਗਸਟਰ ਲੱਕੀ ਪਟਿਆਲ ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਇਸ ਵਿੱਚ ਮੁਲਜ਼ਮ ਜਗਜੀਤ ਸਿੰਘ ਗੈਂਗਸਟਰ ਲੱਕੀ ਪਟਿਆਲ ਦੇ ਸਿੱਧ ਸੰਪਰਕ ਵਿੱਚ ਸੀ। ਉਹ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ।

LEAVE A REPLY

Please enter your comment!
Please enter your name here