Wednesday, October 21, 2026
Home Punjab ਲੁਧਿਆਣਾ ‘ਚ ਪਲਾਸਟਿਕ ਫੈਕਟਰੀ ਵਿੱਚ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਲੁਧਿਆਣਾ ‘ਚ ਪਲਾਸਟਿਕ ਫੈਕਟਰੀ ਵਿੱਚ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਦੇਰ ਰਾਤ ਇੱਕ ਪਲਾਸਟਿਕ ਦੇ ਦਾਣੇ ਦੀ ਫੈਕਟਰੀ ਵਿੱਚ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਫੈਕਟਰੀ ਦੀ ਛੱਤ ਹੇਠਾਂ ਡਿੱਗ ਗਈ ਅਤੇ ਫੈਕਟਰੀ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਤੁਰੰਤ ਹੀ ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਗਈਆਂ।

Advertisements

ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੁਢਲੀ ਜਾਂਚ ਵਿੱਚ ਸੂਤਰਾਂ ਦੇ ਮੁਤਾਬਕ ਇਹ ਸਾਹਮਣੇ ਆਇਆ ਹੈ ਕਿ ਕਿਸੇ ਪਟਾਕੇ ਦੀ ਚੰਗਿਆੜੀ ਫੈਕਟਰੀ ਦੇ ਵਿੱਚ ਡਿੱਗਣ ਕਰਕੇ ਇਹ ਅੱਗ ਲੱਗੀ ਹੋ ਸਕਦੀ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here