Saturday, October 24, 2026
Home Punjab ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪਟਿਆਲਾ/ਸਮਾਣਾ, (ਦ ਸਟੈਲਰ ਨਿਊਜ਼)। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ।

Advertisements

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।

LEAVE A REPLY

Please enter your comment!
Please enter your name here