ਸਮੂਹ ਫੀਲਡ ਸਟਾਫ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਪਿੰਡਾਂ ਵਿਚ ਰਹੇਗਾ

ਫਾਜ਼ਿਲਕਾ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਮੁੱਖ ਖੇਤੀਬਾੜੀ ਅਫਸਰ ਅਤੇ ਸਮੂਹ ਕਲਸਟਰ ਤੇ ਨੋਡਲ ਅਫਸਰ ਸਮੇਤ ਸਮੂਹ ਫੀਲਡ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਲਾਜਮੀ ਤੌਰ *ਤੇ ਪਿੰਡਾਂ ਵਿਚ ਵਿਜਿਟ ਕੀਤੀ ਜਾਵੇ ਅਤੇ ਲਗਾਤਾਰ ਨਜਰਸਾਨੀ ਰੱਖੀ ਜਾਵੇ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਚੋਕਣ ਰਹਿੰਦਿਆਂ ਲਗਾਤਾਰ ਪਿੰਡਾਂ ਵਿਚ ਮੋਨੀਟਰਿੰਗ ਕਰਨ ਤਾਂ ਜ਼ੋ ਪਰਾਲੀ ਨੂੰ ਅੱਗ ਨਾ ਲਗ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਸਟਾਫ ਆਪਣੀ ਡਿਉਟੀ ਪ੍ਰਤੀ ਸੁਚੇਤ ਹੋ ਕੇ ਲਗਾਤਾਰ ਪਿੰਡਾਂ ਵਿਚ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਵੀ ਕਾਇਮ ਕੀਤਾ ਜਾਵੇ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਜਿਸ ਨਾਲ ਸਾਹ ਲੈਣ ਚਿ ਤਕਲੀਫ ਹੁੰਦੀ ਹੈ ਤੇ ਧੂੰਏ ਕਾਰਨ ਕਈ ਬਿਮਾਰੀਆਂ ਤਾਂ ਹੁੰਦੀਆਂ ਹੀ ਹਨ ਸਗੋਂ ਐਂਕਸੀਡੈਂਟ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਵੇਖਦਿਆਂ ਹੋਇਆ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਂਦਿਆਂ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here