ਜ਼ਿਲ੍ਹਾ ਗੁਰਦਾਸਪੁਰ ਦੀਆਂ 45ਵੀਆਂ ਪ੍ਰਾਇਮਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ

ਗੁਰਦਾਸਪੁਰ (ਦ ਸਟੈਲਰ ਨਿਊਜ਼)।  ਬੀਤੇ ਦਿਨੀ ਸ਼ੁਰੂ ਹੋਈਆਂ 45ਵੀਆਂ ਜ਼ਿਲ੍ਹਾ ਗੁਰਦਾਸਪੁਰ ਪ੍ਰਾਇਮਰੀ ਖੇਡਾਂ ਅੱਜ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮਹਿਮਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਮਮਤਾ ਖੁਰਾਣਾ ਸੇਠੀ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਪ੍ਰਕਾਸ਼ ਜੋਸ਼ੀ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਹੌਸਲਾ ਅਫ਼ਜਾਈ ਕੀਤੀ ਗਈ।

Advertisements

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ , ਜਿਸ ਵਿੱਚ ਹਰ ਵਰਗ ਦੇ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਹੋ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ ਅਤੇ ਹਰ ਵਿਦਿਆਰਥੀ ਨੂੰ  ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀ ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈਣਗੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਕਾਸ਼ ਜੋਸ਼ੀ ਨੇ ਵੀ ਜੇਤੂ ਖਿਡਾਰੀਆਂ ਦੀ ਹੋਂਸਲਾ ਅਫਜ਼ਾਈ ਕੀਤੀ। ਬਲਵਿੰਦਰ ਸਿੰਘ ਗਿੱਲ ਬੀ.ਪੀ.ਈ.ਓ ਨੇ ਸਾਰੀ ਖੇਡ ਕਮੇਟੀ ਵੱਲੋ ਮੁੱਖ ਮਹਿਮਾਨ ਜੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪ੍ਰਬੰਧਕ ਸਪੋਰਟਸ ਕੋਆਰਡੀਨੇਟਰ ਮੈਡਮ ਅਨੀਤਾ, ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ ਗੁਰਇੱਕਬਾਲ ਸਿੰਘ ਗੋਰਾਇਆ, ਲਖਵਿੰਦਰ ਸਿੰਘ ਸੇਖੋਂ, ਜਸਵਿੰਦਰ ਸਿੰਘ, ਪੋਹਲਾ ਸਿੰਘ, ਨੀਰਜ ਕੁਮਾਰ, ਤਰਸੇਮ ਸਿੰਘ, ਕੁਲਬੀਰ ਕੌਰ, ਸੁਦੇਸ਼ ਖੰਨਾ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।     

LEAVE A REPLY

Please enter your comment!
Please enter your name here