ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਦਿੱਤੀ ਵਧਾਈ

ਗੁਰਦਾਸਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਓਹਾਰ ਦਿਵਾਲੀ ਅਤੇ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦਾ ਇਹ ਤਿਉਹਾਰ ਵਾਤਾਵਰਣ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਅਸੀਂ ਰਵਾਇਤੀ ਤਰੀਕੇ ਨਾਲ ਮਨਾਉਂਦੇ ਹੋਏ ਖ਼ੁਸ਼ੀ ਤੇ ਚਾਵਾਂ ਦੇ ਦੀਵੇ ਬਾਲੀਏ। ਇਸ ਮੌਕੇ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਅਰਦਾਸ ਕੀਤੀ ਇਹ ਪਵਿੱਤਰ ਦਿਹਾੜਾ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲੈ ਕੇ ਆਵੇ।

LEAVE A REPLY

Please enter your comment!
Please enter your name here