ਐੇਨਆਈਏ ਨੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਮਲਕੀਤ ਉਰਫ਼ ਪਿਸਟਲ ਖਿਲਾਫ਼ ਚਾਰਜਸ਼ੀਟ ਕੀਤੀ ਦਾਇਰ

ਚੰਡੀਗੜ੍ਹ( ਦ ਸਟੈਲਰ ਨਿਊਜ਼), ਪਲਕ। ਰਾਸ਼ਟਰੀ ਜਾਂਚ ਏਜੰਸੀ (ਐੇਨ.ਆਈ.ਏ.) ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਮਲਕੀਤ ਸਿੰਘ ਉਰਫ਼ ਪਿਸਟਲ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਉਹਨਾਂ ਦੋਸ਼ ਲਗਾਏ ਕਿ ਇਹ ਸੰਚਾਲਕ ਪਾਕਿਸਤਾਨ ਸਥਿਤ ਨਸ਼ਾ ਤਸਕਰ ਰਹਿਮਤ ਅਲੀ ਉਰਫ਼ ਮੀਆਂ, ਪਾਕਿਸਤਾਨ ਸਥਿਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾਜੀ ਅਤੇ ਰਣਜੋਤ ਸਿੰਘ ਰਾਣਾ ਦੇ ਸਿੱਧੇ ਸੰਪਰਕ ਵਿੱਚ ਸਨ। ਰੋਡੇ ਉਰਫ਼ ਬਾਬਾਜੀ ਪਾਬੰਦੀਸ਼ੁਦਾ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਹੈ।

Advertisements

ਐਨ.ਆਈ.ਏ. ਦੇ ਬੁਲਾਰੇ ਨੇ ਦਸਿਆ ਕਿ ਏਜੰਸੀ ਨੇ ਪੰਜਾਬ ਦੇ ਗੁਰਦਾਸਪੁਰ ਜਿਲੇ ਦੇ ਸਰਹੱਦੀ ਇਲਾਕੇ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਸਰਹੱਦ ਪਾਰੋਂ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਦੇ ਮੁਹਾਲੀ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਵਿੱਚ ਮਲਕੀਤ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ ਐਨਆਈਏ ਦੀ ਜਾਂਚ ਵਿੱਚ ਪਾਬੰਦੀਸ਼ੁਦਾ ਖਾੜਕੂ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੈਂਬਰਾਂ ਅਤੇ ਪਾਕਿਸਤਾਨ ਸਥਿਤ ਵਿਅਕਤੀਆਂ ਵਿਚਕਾਰ ਸਬੰਧਾਂ ਦਾ ਪ੍ਰਗਟਾਵਾਂ ਹੋਇਆ ਹੈ। ਫਿਲਹਾਲ ਇਸ ਮਾਮਲੇ ਬਾਰੇ ਹੋਰ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here