ਨਕਾਬਪੋਸ਼ ਵਿਅਕਤੀ ਨੇ ਚਾਕੂ ਮਾਰ ਕੇ ਕੀਤਾ 4 ਜੀਆਂ ਦਾ ਕਤਲ

ਕਰਨਾਟਕ (ਦ ਸਟੈਲਰ ਨਿਊਜ਼), ਪਲਕ। ਕਰਨਾਟਕ ਦੇ ਉਡੁਪੀ ਜਿਲੇ ਦੇ ਕੇਮੰਨੂ ਵਿੱਚ ਸਵੇਰੇ ਇਕ ਅਣਪਛਾਤੇ ਹਮਲਾਵਰ ਨੇ ਇਕੋ ਪਰਿਵਾਰ ਦੇ ਚਾਰ ਜੀਆਂ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਮੁਤਾਬਕ, ਇੱਕ ਨਕਾਬਪੋਸ਼ ਵਿਅਕਤੀ ਜਬਰਦਸਤੀ ਘਰ ਵਿਚ ਦਾਖਲ ਹੋਇਆ ਤੇ ਘਰ ਦੇ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

Advertisements

ਇਸ ਹਮਲੇ ਵਿੱਚ ਇਕ ਹੋਰ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਈ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਪੀੜਤਾ ਦਾ ਪਤੀ ਖਾੜੀ ਦੇਸ਼ ਵਿੱਚ ਕੰਮ ਕਰਦਾ ਹੈ। ਉਡੁਪੀ ਜਿਲ੍ਹੇ ਦੇ ਪੁਲਿਸ ਸੁਪਰਡੈਂਟ ਅਰੁਣ ਕੁਮਾਰ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

LEAVE A REPLY

Please enter your comment!
Please enter your name here