Monday, October 19, 2026
Home Punjab ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ...

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ: ਡਾ. ਸੇਨੂ

ਫਾਜਿਲ਼ਕਾ (ਦ ਸਟੈਲਰ ਨਿਊਜ਼)। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰ ਲਈ ਹੈ ਜਾਂ ਕਰ ਰਹੇ ਹਨ। 

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਹ ੳਹ ਕਿਸਾਨ ਹਨ ਜਿੰਨ੍ਹਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਬੀਜ ਕੇ ਨਾ ਕੇਵਲ ਵਾਤਾਵਰਨ ਨੂੰ ਪ੍ਰਦੁਸਿ਼ਤ ਹੋਣ ਤੋਂ ਬਚਾਇਆ ਹੈ ਸਗੋਂ ਇੰਨ੍ਹਾਂ ਕਿਸਾਨਾਂ ਨੇ ਆਪਣੀ ਜਮੀਨ ਨੂੰ ਵੀ ਬੰਜਰ ਹੋਣ ਤੋਂ ਬਚਾਇਆ ਹੈ। ਜਿਸਦਾ ਸਿੱਧਾ ਅਸਰ ਉਨ੍ਹਾਂ ਦੀ ਜਮੀਨ ਤੋਂ ਉਨ੍ਹਾਂ ਨੂੰ ਆਉਣ ਵਾਲੇ ਸਾਲਾਂ ਦੌਰਾਨ ਮਿਲਣ ਵਾਲੀ ਫਸਲ ਦੇ ਝਾੜ ਤੇ ਪਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦ ਪਰਾਲੀ ਨੂੰ ਸਾੜਿਆਂ ਜਾਂਦਾ ਹੈ ਤਾਂ ਇਸ ਨਾਲ ਪਰਾਲੀ ਦੇ ਰੂਪ ਵਿਚ ਪੌਸ਼ਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਰਾਲੀ ਸਾਡੀ ਜਮੀਨ ਵਿਚੋਂ ਪੋਸ਼ਕ ਤੱਤ ਲੈ ਕੇ ਹੀ ਪੈਦਾ ਹੋਈ ਸੀ ਅਤੇ ਜੇਕਰ ਇਸ ਨੂੰ ਸਾੜ ਦਿੱਤਾ ਜਾਂਦਾ ਹੈ ਤਾਂ ਇਹ ਤੱਤ ਪ੍ਰਦੂਸਿ਼ਤ ਧੂੰਆ ਬਣ ਕੇ ਉੱਡ ਜਾਂਦੇ ਹਨ ਪਰ ਜੇਕਰ ਇਸ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਕਰ ਦਿੱਤੀ ਜਾਵੇ ਤਾਂ ਇਸ ਨਾਲ ਇਹ ਸਾਰੇ ਤੱਤ ਜਮੀਨ ਵਿਚ ਵਾਪਸ ਚਲੇ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਕਿਸਾਨਾਂ ਲਈ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਹੀ ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਨਾਲ ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨਾ ਹੀ ਸਭ ਤੋਂ ਲਾਭਕਾਰੀ ਤਰੀਕਾ ਹੈ। ਕਿਉਂਕਿ ਜੇਕਰ ਅਸੀਂ ਪਰਾਲੀ ਦੀਆਂ ਗੱਠਾਂ ਬਣਾ ਕੇ ਵੀ ਚੁਕਵਾ ਦਿੰਦੇ ਹਾਂ ਤਾਂ ਵੀ ਪੌਸ਼ਕ ਤੱਤ ਵਾਪਿਸ ਜਮੀਨ ਨੂੰ ਨਹੀਂ ਮਿਲਦੇ ਹਨ। ਇਸ ਲਈ ਕਿਸਾਨ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਦੀਆਂ ਤਕਨੀਕਾਂ ਦੀ ਵਰਤੋਂ ਕਰਕੇ ਹੀ ਕਣਕ ਦੀ ਬਿਜਾਈ ਕਰਨ।

LEAVE A REPLY

Please enter your comment!
Please enter your name here