Thursday, October 29, 2026
Home Chandigarh ਦੀਵਾਲੀ ਦੀ ਰਾਤ ਜੂਆਂ ਖੇਡਦੇ ਦੌਰਾਨ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ, 1...

ਦੀਵਾਲੀ ਦੀ ਰਾਤ ਜੂਆਂ ਖੇਡਦੇ ਦੌਰਾਨ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ, 1 ਦੀ ਮੌਤ

ਚੰਡੀਗੜ (ਦ ਸਟੈਲਰ ਨਿਊਜ਼), ਪਲਕ। ਦੀਵਾਲੀ ਦੀ ਰਾਤ ਕਰੀਬ ਡੇਢ ਵਜੋ ਦੋ ਧੜਿਆਂ ਵਿਚਕਾਰ ਗੋਲੀਆਂ ਚੱਲੀਆਂ। ਇਸ ਗੋਲੀਬਾਰੀ ਵਿੱਚ ਦੋ ਲੋਕ ਗੰਭੀਰ ਜਖਮੀ ਹੋ ਗਏ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ। ਮਿ੍ਰਤਕ ਨੌਜਵਾਨ ਦੀ ਪਹਿਚਾਣ ਅਰੁਣ ਵਾਸੀ ਪੰਡੋਰੀ ਵੜੈਚ ਵਜੋਂ ਹੋਈ ਹੈ। ਜਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਤੇ ਇਕ ਲਾਪਤਾ ਹੈ। ਘਟਨਾ ਦੀ ਸੂੂਚਨਾ ਮਿਲਦੇ ਹੀ ਪੁਲਿਸ ਦੇ ਉੱਚ-ਅਧਿਕਾਰੀ ਆਪਣੀ ਟੀਮ ਨਾਲ ਮੌਕੇ ਤੇ ਪਹੁੰਚ ਗਏ।

Advertisements

ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ ਕਰੀਬ 40 ਗੋਲੀਆਂ ਚੱਲੀਆਂ। ਹਮਲਾਵਰ ਰਾਤ ਸਮੇਂ ਇਲਾਕੇ ਵਿੱਚ ਖੇਡੇ ਜਾ ਰਹੇ ਜੂਏ ਦੀ ਰਕਮ ਲੁੱਟਣ ਪਹੁੰਚੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਜੂਆ ਖੇਡ ਕੇ ਲੁੁੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਤੇ ਜੂਆ ਖੇਡ ਰਹੇ ਲੋਕਾਂ ਵਿਚਕਾਰ ਝੜਪ ਹੋ ਗਈ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਕਈ ਲੋਕਾਂ ਨੂੰ ਗਿ੍ਰਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here