ਦੀਨਾਨਗਰ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਆਹਮੋ-ਸਾਹਮਣੇ ਹੋਈ ਟੱਕਰ, 1 ਦੀ ਮੌਤ, 1 ਗੰਭੀਰ ਜ਼ਖਮੀ

ਦੀਨਾਨਗਰ (ਦ ਸਟੈਲਰ ਨਿਊਜ਼), ਰਿਪਰਟ ਪੰਕਜ। ਦੀਨਾਨਗਰ ਵਿੱਚ ਇੱਕ ਆਲਟੋ ਕਾਰ ਤੇ ਰੋਡਵੇਜ਼ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਕਾਰ ਸਵਾਰ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਕਾਰ ਚਲਾ ਰਿਹਾ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਹਿਚਾਣ ਰਾਜ ਰਾਣੀ ਤੇ ਕਾਰ ਚਾਲਕ ਅਮਨ ਕੁਮਾਰ ਵਜੋ ਹੋਈ ਹੈ।
ਦੱਸਿਆਂ ਜਾ ਰਿਹਾ ਹੈ ਕਿ ਪਠਾਨਕੋਟ ਤੋਂ ਗੁਰਦਾਸਪੁਰ ਜਾ ਰਹੀ ਰੋਡਵੇਜ਼ ਦੀ ਬੱਸ ਜਦੋ ਦੀਨਾਨਗਰ ਦੇ ਬਾਹਰੀ ਇਲਾਕੇ ਵਿੱਚ ਹਾਈਵੇਅ ਤੇ ਪਹੁੰਚੀ ਤਾਂ ਆਲਟੋ ਕਾਰ ਤੇ ਬੱਸ ਵਿਚਕਾਰ ਅਚਾਨਕ ਟੱਕਰ ਹੋ ਗਈ, ਅਤੇ ਇੱਕ ਮਹਿਲਾ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।ਕਾਰ ਦੇ ਪਰਖੱਚੇ ਉੱਡ ਗਏ ਤੇ ਕਾਰ ਵਿੱਚ ਸਵਾਰ ਮਹਿਲਾ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ

Advertisements

LEAVE A REPLY

Please enter your comment!
Please enter your name here