ਜਲੰਧਰ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਹੰਤ ਦਾ ਗੋਲੀ ਮਾਰ ਕੇ ਕੀਤਾ ਕਤਲ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਦੇ ਰਾਮਾਮੰਡੀ ਦੇ ਏਕਤਾ ਨਗਰ ਨੇੜੇ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਮਹੰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਅਲੀਸ਼ਾ ਮਹੰਤ ਉਰਫ ਆਲੂ ਉਰਫ ਰੋਹਿਤ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬਿੱਲਾ ਨਾਮ ਦੇ ਵਿਅਕਤੀ ਖਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਸਾਥੀ ਮਹੰਤਾ ਨੇ ਦੱਸਿਆ ਕਿ ਐਤਵਾਰ ਨੂੰ ਦੀਵਾਲੀ ਅਤੇ ਸੋਮਵਾਰ ਨੂੰ ਵਿਸ਼ਕਰਮਾ ਦੀ ਪੂਜਾ ਤੋਂ ਬਾਅਦ ਰੋਹਿਤ ਬੁਹਤ ਥੱਕਿਆ ਹੋਇਆ ਸੀ, ਜਿਸ ਕਾਰਨ ਉਹ ਜਲਦੀ ਸੌ ਗਿਆ ਸੀ। ਇਹ ਘਰ ਵਿੱਚ ਇਕੱਲਾ ਸੀ।

Advertisements

ਇਸ ਦੌਰਾਨ ਬਿੱਲਾ ਨਾਂ ਦਾ ਨੌਜਵਾਨ ਉਨ੍ਹਾਂ ਦੇ ਘਰ ਦਾਖਲ ਹੋਇਆ ਤੇ ਉਸਨੇ ਰੋਹਿਤ ਦੀ ਪਿੱਠ ਵਿੱਚ ਗੋਲੀ ਮਾਰ ਦਿੱਤੀ ਅਤੇ ਮੌਕੇ ਤੇ ਫਰਾਰ ਹੋ ਗਿਆ। ਪੁਲਿਸ ਨੂੰ ਮੌਕੇ ਵਾਲੀ ਥਾਂ ਤੋਂ ਗੋਲੀਆਂ ਦੇ ਮਿਲੇ ਹਨ। ਰੋਹਿਤ ਦੇ ਕਤਲ ਤੋਂ ਬਾਅਦ ਸ਼ਹਿਰ ਦੇ ਸਮੂਹ ਮਹੰਤਾ ਨੇ ਜਲੰਧਰ ਹੁਸ਼ਿਆਰਪੁਰ ਹਾਈਵੇਅ ਤੇ ਸਥਿਤ ਜੌਹਲ ਹਸਪਤਾਲ ਦੇ ਬਾਹਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਹ ਹੰਗਾਮਾ ਦੇਰ ਤੱਕ ਜਾਰੀ ਰਿਹਾ ਪਰ ਪੁਲਿਸ ਨੇ ਕਿਸੇ ਤਰ੍ਹਾਂ ਸਾਰੇ ਮਹੰਤਾਂ ਨੂੰ ਸਮਝਾ ਕੇ ਹੰਗਾਮਾ ਖਤਮ ਕਰਵਾਇਆ। ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here