ਕਰਤਾਰਪੁਰ ਵਿੱਚ ਘਰੇਲੂ ਕਲੇਸ਼ ਦੇ ਕਾਰਣ ਪਤਨੀ ਨੇ ਪਤੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ

ਕਰਤਾਰਪੁਰ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕਰਤਾਰਪੁਰ ਵਿੱਚ ਘਰੇਲੂ ਕਲੇਸ਼ ਦੇ ਚੱਲਦਿਆ ਇੱਕ ਪਰਵਾਸੀ ਮਜ਼ਦੂਰ ਦੀ ਪਤਨੀ ਨੇ ਗੁੱਸੇ ਵਿੱਚ ਆ ਕੇ ਆਪਣੇ ਪਤੀ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ, ਪਿੰਡ ਲੱਲੀਆਂ ਕਲਾਂ ਵਿੱਚ ਪਰਵਾਸੀ ਮਜ਼ਦੂਰ ਮਸੀ ਮਸੂਰ ਅਤੇ ਉਸਦੀ ਪਤਨੀ ਆਪਣੇ ਚਾਰ ਬੱਚਿਆਂ ਸਮੇਤ ਰਹਿ ਰਹੇ ਸਨ।

Advertisements

ਪੁਲਿਸ ਨੇ ਦੱਸਿਆ ਕਿ ਪਤੀ ਦਾ ਕਤਲ ਕਰਨ ਉਪਰੰਤ ਪਤਨੀ ਬੱਚਿਆਂ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਈ। ਲਾਂਬੜਾ ਪੁਲਿਸ ਨੇ ਕੁਝ ਘੰਟਿਆਂ ਦੀ ਮੁਸ਼ੱਕਤ ਮਗਰੋਂ ਮ੍ਰਿਤਕ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here