ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਹਾਈਕੋਰਟ ਨੇ ਰਾਮ ਰਹੀਮ ਖਿਲਾਫ਼ ਐਫਆਈਆਰ ਕੀਤੀ ਖਾਰਜ

CBI submits charge sheet against Ram Rahim for castration of followers

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰੂ ਰਵਿਦਾਸ ਅਤੇ ਸੰਤ ਕਬੀਰ ਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਰਾਮ ਰਹੀਮ ਖਿਲਾਫ ਦਰਜ਼ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਸਬੂਤਾਂ ਦੀ ਕਮੀ ਦੇ ਚੱਲਦਿਆਂ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤਾ ਗਏ ਹਨ। ਇਸ ਮਾਮਲੇ ਵਿੱਚ ਹਾਈਕੋਰਟ ਨੇ 7 ਮਾਰਚ ਨੂੰ ਜਲੰਧਰ ਦੇ ਪਤਾਰਾ ਵਿੱਚ ਡੇਰਾ ਮੁੱਖੀ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ।

Advertisements

ਇਸ ਮਾਮਲੇ ਵਿੱਚ ਹਾਈਕੋਰਟ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਜਿਸ ਭਾਸ਼ਣ ਦੀ ਗੱਲ ਕੀਤੀ ਗਈ ਹੈ, ਉਹ 2016 ਦਾ ਹੈ, ਯਾਨੀ 7 ਸਾਲ ਪੁਰਾਣਾ। ਇੰਨੇ ਸਾਲਾਂ ਤੋਂ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਹੁਣ ਪੁਰਾਣੀ ਟਿੱਪਣੀ ‘ਤੇ ਸ਼ਿਕਾਇਤ ਦਰਜ਼ ਕਰਵਾਈ ਗਈ ਹੈ। ਪੂਰੇ ਭਾਸ਼ਣ ਦੀ ਥਾਂ ਉਸ ਵਿੱਚੋਂ ਕੁਝ ਅੰਸ਼ ਕੱਢ ਕੇ ਸ਼ਿਕਾਇਤ ਦਿੱਤੀ ਗਈ ਸੀ, ਇਸ ਨੂੰ ਪੂਰੀ ਤਰ੍ਹਾਂ ਨਾਲ ਦੇਖਣਾ ਜ਼ਰੂਰੀ ਹੈ। ਹਾਈਕੋਰਟ ਨੇ ਕੇਸ ਨੂੰ ਖਾਰਜ ਕਰ ਦਿੱਤਾ ਹੈ।

LEAVE A REPLY

Please enter your comment!
Please enter your name here