
ਮਾਛੀਵਾੜਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮਾਛੀਵਾੜਾ ਦੇ ਪਿੰਡ ਹੇਡੋਂ ਬੇਟ ਦੇ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਰਿੰਦਰ ਸਿੰਘ ਉਮਰ 56 ਸਾਲਾ ਵਾਸੀ ਪਿੰਡ ਹੇਡੋਂ ਬੇਟ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਦੁਬਈ ਵਿੱਚ ਕੰਮ ਕਰਦਾ ਸੀ ਪਰ ਹੁਣ ਉਹ ਪਿੰਡ ਵਾਪਸ ਆ ਗਿਆ ਸੀ, ਅਤੇ ਕਰੀਬ 1 ਸਾਲ ਪਹਿਲਾਂ ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਤੇ ਉਸਦੇ ਸਿਰ ਤੇ ਸੱਟ ਲੱਗ ਗਈ ਸੀ।

ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ।ਜਾਣਕਾਰੀ ਮੁਤਾਬਕ ਸੁਰਿੰਦਰ ਸਵੇਰੇ ਘਰ ਤੋਂ ਮੋਟਰਸਾਈਕਲ ਲੈ ਕੇ ਨਿਕਲਿਆ ਸੀ ਤੇ ਉਸਨੇ ਖੇਤਾਂ ਵਿੱਚ ਜਾ ਕੇ ਫਾਹਾ ਲੈ ਲਿਆ, ਅਤੇ ਉੱਥੋ ਲ਼ੰਘਦੇ ਰਾਂਹਗੀਰਾਂ ਨੇ ਜਦੋ ਉਸਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਤਾਂ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












