ਐਸਡੀਐਮ ਅਹਿਮਦਗੜ, ਡੀਐਸਪੀ ਨੇ ਫਿਰੋਜਪੁਰ ਕੁਠਾਲਾ, ਭੂਦਨ ਵਿਖੇ ਪਹੁੰਚ ਖੇਤਾਂ ਵਿਚ ਅੱਗ ਬੁਝਵਾਈ

ਅਹਿਮਦਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼): ਪਰਾਲੀ ਸਾੜਨ ਦੇ ਮਾਮਲਿਆਂ ਨੂੰ ਮੁਕੰਮਲ ਤੌਰ ‘ਤੇ ਰੋਕਣ ਲਈ ਪੁਲਿਸ ਤੇ ਸਿਵਲ ਪ੍ਰਸਾਸ਼ਨ ਲਗਾਤਾਰ  ਚੌਕਸੀ ਵਰਤਦਿਆਂ ਖੇਤਾਂ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਪੱਬਾਂ ਭਾਰ ਹੈ। ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਲਗਾਤਾਰ ਜਿਲ੍ਹੇ ਦੇ ਪਿੰਡਾਂ ਵਿੱਚ ਅਧਿਕਾਰੀਆਂ ਵਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅੱਗ ਨਾ ਲਗਾਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ / ਅਹਿਮਦਗੜ੍ਹ ਅਤੇ ਡੀ.ਐਸ.ਪੀ. ਦਵਿੰਦਰ ਸਿੰਘ ਸੰਧੂ  ਨੇ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ।

Advertisements

ਅੱਜ ਉਨ੍ਹਾਂ ਨੇ ਪਿੰਡ ਭੂਦਨ ਅਤੇ ਫਿਰੋਜਪੁਰ ਕੁਠਾਲਾ ਵਿਖੇ ਪਹੁੰਚ ਕੇ ਖੇਤਾਂ ਵਿਚ ਲੱਗੀ ਅੱਗ ਬੁਝਵਾਈ। ਉਨ੍ਹਾਂ ਇੱਕਤਰ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਉਸ ਦਾ ਪ੍ਰਬੰਧਨ ਕਰਨ। ਜੇ ਕਰ ਕਿਸੇ ਵੀ ਕਿਸਾਨ ਨੂੰ ਖੇਤੀ ਸੰਦਾਂ ਦੀ ਲੋੜ ਹੈ ਤਾਂ ਉਹ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਸਹਿਕਾਰਤਾ ਵਿਭਾਗ ਨਾਲ ਸੰਪਰਕ ਕਰੇ। ਉਨ੍ਹਾਂ ਕਿਸਾਨਾਂ ਨੂੰ ਭਰੋਸੇ ਵਿੱਚ ਲੈ ਕੇ ਵਾਤਾਵਰਣ ਗੰਧਲਾ ਕਰਨ ਤੋਂ ਰੋਕਣ ਅਤੇ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਉਂਦੀਆ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਦੇ ਖਿਲਾਫ਼ ਸਖ਼ਤੀ ਨਾਲ ਨਿਬੜਿਆ ਜਾਵੇਗਾ । ਇਸ ਲਈ ਉਹ ਅੱਗਾ ਲਗਾਉਣ ਤੋਂ ਗੁਰੇਜ ਕਰਨ ।

ਜੇਕਰ ਫਿਰ ਵੀ ਕਿਸੇ ਖੇਤ ਵਿੱਚ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਅੱਗ ਨੂੰ ਬੁਝਾਉਣ ਦੇ ਨਾਲ ਸਬੰਧਤ ਜ਼ਮੀਨ ਮਾਲਕਾਂ ਦੇ ਖਿਲਾਫ਼ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਤਾਂ ਜੋ ਹੋਰ ਕਿਸਾਨਾਂ ਨੂੰ ਸੰਦੇਸ ਜਾਵੇ ਕਿ ਜ਼ਿਲ੍ਹਾ ਪ੍ਰਸਾਸ਼ਨ ਇਸ ਅਲਾਮਤ ਦੇ ਕਿਨਾਂ ਖਿਲਾਫ਼ ਹੈ ।

LEAVE A REPLY

Please enter your comment!
Please enter your name here