Friday, October 23, 2026
Home Punjab ਮੋਗਾ ‘ਚ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ, 1 ਦੀ ਮੌਤ, 1 ਜ਼ਖ਼ਮੀ

ਮੋਗਾ ‘ਚ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ, 1 ਦੀ ਮੌਤ, 1 ਜ਼ਖ਼ਮੀ

ਮੋਗਾ (ਦ ਸਟੈਲਰ ਨਿਊਜ਼), ਪਲਕ। ਮੋਗਾ ਤੋਂ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮੋਗਾ ਦੇ ਰਤਨ ਸਿਨੇਮਾ ਕੋਲ ਦੋ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਇੱਕ-ਦੂਜੇ ਤੇ ਗੋਲੀਆਂ ਚੱਲਾਉਣੀਆਂ ਸ਼ੁਰੂ ਕਰ ਦਿੱਤੀਆਂ।

Advertisements

ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿਕਾਸ ਜਿੰਦਲ ਵਾਸੀ ਮੋਗਾ ਵਜੋਂ ਹੋਈ ਹੈ। ਫਿਲਹਾਲ ਵਿਵਾਦ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ।

LEAVE A REPLY

Please enter your comment!
Please enter your name here