ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼), ਪਲਕ। ਜ਼ਿਲ੍ਹਾਂ ਡੋਡਾ ਤੇ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਤੇ ਕਰੀਬ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 33 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 26 ਲੋਕ ਜ਼ਖ਼ਮੀ ਹੋ ਗਏ। ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ। ਹਾਦਸੇ ਦਾ ਪਤਾ ਲੱਗਣ ਤੇ ਹੀ ਸਥਾਨਕ ਲੋਕ ਮੌਕੇ ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਚਾਅ ਕਾਰਜ ਜਾਰੀ ਹੈ। ਤਾਜ਼ਾ ਖਬਰ ਦੇ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 36 ਤੱਕ ਪਹੁੰਚ ਚੁੱਕੀ ਹੈ।
ਡੋਡਾ ‘ਚ 300 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਬੱਸ, 36 ਦੀ ਮੌਤ, 19 ਜ਼ਖ਼ਮੀ
Advertisements