ਪੁਲਿਸ ਨੇ ਜੀਬਾ ਵਾਸੀ ਪੁਰਹੀਰਾਂ ਨੂੰ 155 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਆਈਪੀਐਸ ਸਰਤਾਜ ਸਿੰਘ ਚਾਹਲ ਤੇ ਡੀਐਸਪੀ ਪਲਵਿੰਦਰ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਹਦਾਇਤਾਂ ਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਚਲਾਈ ਗਈ। ਜਾਣਕਾਰੀ ਦਿੰਦੇ ਐਸਐਚਓ ਕਰਨੈਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਰਹੀਰਾਂ ਪੁੱਲ ਭੀਮ ਨਗਰ ਤੋਂ ਰਾਜੀਵ ਕੁਮਾਰ ਉਰਫ਼ ਜੀਬਾ ਪੁੱਤਰ ਲੇਟ ਗਿਆਨ ਚੰਦ ਵਾਸੀ ਵਾਰਡ ਨੂੰ.19, ਮੁਹੱਲਾ ਪੁਰਹੀਰਾਂ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਸ਼ੱਕ ਦੀ ਬਿਨਾਹ ਤੇ ਰੋਕਿਆ ਗਿਆ ਤੇ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ 155 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਰੋਪੀ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ ਤੇ ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here