ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ਤੇ ਕੀਤਾ ਹਮਲਾ, 1 ਦੀ ਮੌਤ, 2 ਜ਼ਖ਼ਮੀ

ਪਟਿਆਲਾ (ਦ ਸਟੈਲਰ ਨਿਊਜ਼), ਪਲਕ। ਪਟਿਆਲਾ ਵਿੱਚ ਦੇਰ ਰਾਤ ਹਮਵਾਲਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ਤੇ ਹਮਲਾ ਕਰ ਦਿੱਤਾ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋਵੇਂ ਪੁੱਤਰ ਗੰਭੀਰ ਜ਼ਖਮੀ ਹੋਏ ਹਨ। ਮ੍ਰਿਤਕ ਦੀ ਪਹਿਚਾਣ ਪ੍ਰੀਤਮ ਚੰਦ ਵਾਸੀ ਪਟਿਆਲਾ ਵਜੋਂ ਹੋਈ ਹੈ। ਜ਼ਖਮੀ ਅਜੈ ਕੁਮਾਰ ਅਤੇ ਜਤਿਨ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਟਿਆਲਾ ਦੇ ਡੀਐਸਪੀ ਸੰਜੀਵ ਸਿੰਗਲਾ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਵਾਰਦਾਤ ਨੂੰ ਦੇਰ ਰਾਤ ਅੰਜਾਮ ਦਿੱਤਾ ਗਿਆ।

Advertisements

ਦੇਰ ਰਾਤ ਹੀ ਪੁਲਿਸ ਕੰਟਰੋਲ ਰੂਮ ‘ਚ ਸੂਚਨਾ ਮਿਲੀ ਸੀ ਕਿ ਇੱਕ ਪਰਿਵਾਰ ਦੇ 3 ਮੈਂਬਰਾਂ ‘ਤੇ ਹਮਲਾ ਕੀਤਾ ਗਿਆ ਹੈ। ਸੂਚਨਾ ਦੇ ਅਧਾਰ ‘ਤੇ ਪਟਿਆਲਾ ਪੁਲਿਸ ਅਤੇ ਸੀਆਈਏ ਸਟਾਫ਼ ਦੀ ਟੀਮ ਜਾਂਚ ਲਈ ਤੁਰੰਤ ਮੌਕੇ ‘ਤੇ ਪਹੁੰਚੀ। ਫਿਲਹਾਲ ਪੁਲਿਸ ਵੱਲੋਂ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਹੈ। ਪੁਲਿਸ ਇਲਾਕੇ ‘ਚ ਲੱਗੇ ਸੀਸੀਟੀਵੀ ਖੰਗਾਲ ਰਹੀ ਹੈ। ਪੁਲਿਸ ਨੇ ਪ੍ਰੀਤਮ ਚੰਦ ਦੀ ਲਾਸ਼ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here