ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਮਾਂ ਤੇ ਢਾਈ ਸਾਲਾਂ ਬੱਚੇ ਦੀ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਨਜ਼ਦੀਕ ਟਿੱਪਰ ਚਾਲਕ ਨੇ ਦੋ ਮੋਟਰਸਾਈਕਲਾ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਾਂ ਤੇ ਉਸਦੇ ਢਾਈ ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਹਨਾ ਹਸਪਤਾਲ ਵਿੱਚ ਇਲਾਜ ਜਾਰੀ ਹੈ।

Advertisements

ਜਾਣਕਾਰੀ ਦਿੰਦਿਆ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਤੇ ਬੱਚੇ ਨਾਲ ਜਾ ਰਹੇ ਸਨ ਤਾ ਪਿੱਛੋ ਤੋ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਅਚਾਨਕ ਉਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸਦੇ ਕਾਰਣ ਉਸਦੀ ਪਤਨੀ ਤੇ ਬੱਚਾ ਟਿੱਪਰ ਦੇ ਟਾਇਰ ਹੇਠਾਂ ਫਸ ਗਏ, ਜਿਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਰਾਹਗੀਰਾਂ ਦੀ ਮੱਦਦ ਨਾਲ ਟਿੱਪਰ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਟਿੱਪਰ ਚਾਲਕ ਸ਼ਰਾਬ ਦੇ ਨਸ਼ੇ ’ਚ ਟਿੱਪਰ ਚਲਾ ਰਿਹਾ ਸੀ। ਪੁਲਿਸ ਨੇ ਗੁਰਜੀਤ ਦੇ ਬਿਆਨਾਂ ਦੇ ਆਧਾਰ ’ਤੇ ਡਰਾਈਵਰ ਵਿਜੇ ਸਾਹਨੀ ਵਾਸੀ ਬਿਹਾਰ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here