ਬਾਲ ਦਿਵਸ ਮੌਕੇ ਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਪ੍ਰਾਪਤ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੀਤ ਨਗਰ, ਅੱਜੋਵਾਲ ਵਿਖੇ ਬਾਲ ਮੇਲਾ ਕਰਵਾਇਆ ਗਿਆ। ਵੱਖ ਵੱਖ ਵਿਸ਼ਿਆਂ  ਜਿਵੇਂ ਕਿ ਸ਼ਰੀਰਕ ਵਿਕਾਸ, ਭਾਸ਼ਾਈ ਵਿਕਾਸ , ਗਣਿਤ ਵਿਕਾਸ ਆਦਿ ਦੇ  ਸਟਾਲ ਲਗਾਏ ਗਏ  ਜਿਸ ਵਿੱਚ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਉਤਸ਼ਾਹ  ਵਿਖਾਇਆ ਗਿਆ।  ਇਸ ਸਕੂਲ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਅਤੇ ਇਨ੍ਹਾਂ ਦੀ ਉਨਤੀ ਲਈ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਸਕੂਲ ਦੇ ਪ੍ਰਿੰਸੀਪਲ ਪਰਵੀਨ ਕੁਮਾਰ , ਟਰਸਟ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਗੁਰਪ੍ਰੀਤ ਸਿੰਘ, ਜਤਿੰਦਰ ਕੌਰ, ਪ੍ਰਿੰਸੀਪਲ ਰਚਨਾ ਕੌਰ ਅਤੇ ਸਮੂਹ ਸਟਾਫ ਅਤੇ ਟਰਸਟ ਦੇ ਮੈਂਬਰਾਂ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮੌਕੇ ਤੇ ਮੁਬਾਰਕਾਂ ਦਿੱਤੀਆਂ। ਪ੍ਰੋਫੈਸਰ ਸੁਨੇਤ ਵੱਲੋਂ  ਵਿਦਿਆਰਥੀਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਪ੍ਰਾਪਤ ਕਰਵਾਉਣ ਤਾਂ ਕਿ ਉਹ ਵੀ  ਵਿਦਿਆ ਪ੍ਰਾਪਤ ਕਰਕੇ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਣ। ਗਰੀਬ ਪਰਿਵਾਰਾਂ ਦੇ ਬੱਚਿਆਂ ਜਿਹੜੇ  ਪੰਜਾਬ ਸਰਕਾਰ ਵਿੱਚ ਉੱਚ ਅਹੁਦਿਆਂ ਤੇ ਤੈਨਾਤ ਹੋਏ ਹਨ ਦੇ ਜੀਵਨ ਸਬੰਧੀ ਵੀਡੀਓ ਵੀ ਵਿਖਾਈ ਗਈ ਤਾਂ ਕਿ ਇਹ ਪ੍ਰੀਵਾਰ ਵੀ ਜਾਗਰੂਕ ਹੋ ਕੇ ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੇ ਬੱਚਿਆਂ ਨੂੰ ਅੱਗੇ ਵਧਾ ਸਕਣ ।

Advertisements

LEAVE A REPLY

Please enter your comment!
Please enter your name here