ਪੁਲਿਸ ਤੋਂ ਭੱਜ ਰਹੇ ਗੱਡੀ ਸਵਾਰ ਨਸ਼ਾ ਤਸਕਰਾਂ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 3 ਜੀਆਂ ਦੀ ਮੌਤ

ਜ਼ੀਰਾ (ਦ ਸਟੈਲਰ ਨਿਊਜ਼), ਪਲਕ। ਜ਼ੀਰਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਜ਼ੀਰਾ ਦੇ ਕਸਬਾ ਮਖੂ ਦੇ ਬਿਜਲੀ ਘਰ ਸਾਹਮਣੇ ਮੋਟਰਸਾਈਕਲ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ  ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਮਰ ਸਿੰਘ ਅਤੇ ਕੁਲਦੀਪ ਸਿੰਘ ਜੋ ਸਕੇ ਭਰਾ ਹਨ ਆਪਣੀ ਕਰੀਬ 12 ਸਾਲਾਂ ਦੀ ਪੋਤਰੀ ਨਿਮਰਤਾ ਨੂੰ ਲੈ ਕੇ ਮੋਟਰਸਾਈਕਲ ਤੇ ਮਖੂ ਤੋਂ ਆਪਣੇ ਪਿੰਡ ਕੱਦੂਵਾਲ ਨੂੰ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਵੀ ਪਹੁੰਚ ਗਏ।

Advertisements

ਪੱਤਰਕਾਰਾਂ ਨਾਲ ਗੱਲ ਕਰਦੇ ਉਨ੍ਹਾਂ ਦੱਸਿਆ ਕਿ ਉਸ ਕਾਰ ਵਿਚ ਸਵਾਰ ਲੋਕਾਂ ਦੇ ਪਿੱਛੇ ਪੁਲਿਸ ਲੱਗੀ ਹੋਈ ਸੀ ਜੋ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ ਕਿਉਂਕਿ ਉਸ ਕਾਰ ਵਿਚ ਵੱਡੀ ਮਾਤਰਾ ਵਿਚ ਹੈਰੋਇਨ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਉਨ੍ਹਾਂ ਵੱਲੋਂ ਡੀ. ਐੱਸ. ਪੀ. ਜ਼ੀਰਾ ਨਾਲ ਵੀ ਗੱਲਬਾਤ ਕੀਤੀ ਗਈ ਹੈ। ਫਿਲਹਾਲ ਪੁਲਿਸ ਵਲੋਂ ਇਸ ਸਬੰਧੀ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਹਾਦਸੇ ਦੌਰਾਨ ਪੁਲਿਸ ਨੇ ਕਾਰ ਦੇ ਅੰਦਰੋਂ 35 ਕਰੋੜ ਰੁਪਏ ਦੀ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ 1 ਆਰੋਪੀ ਨੂੰ ਵੀ ਕਾਬੂ ਕਰ ਲਿਆ ਹੈ। ਇਸ ਹਾਦਸੇ ਤੋਂ ਬਾਅਦ ਕਾਰ ਸਵਾਰ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਕਾਬੂ ਕਰ ਲਿਆ ਗਿਆ। ਉਸ ਕੋਲੋਂ 7 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਹੋਈ।

LEAVE A REPLY

Please enter your comment!
Please enter your name here