ਬਟਾਲਾ (ਦ ਸਟੈਲਰ ਨਿਊਜ਼), ਪਲਕ। ਫ਼ੌਜ ਵਿੱਚੋਂ ਇੱਕ ਦੁਖਦਾਈ ਖਬਰ ਮਿਲੀ ਹੈ। ਜਿੱਥੇ ਕਿ ਗੋਲੀ ਲੱਗਣ ਕਾਰਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ ਮੁਤਾਬਕ ਫ਼ੌਜੀ ਬਟਾਲਾ ਦੇ ਪਿੰਡ ਮਸਾਣੀਆ ਦੇ ਰਹਿਣ ਵਾਲਾ ਸੀ। ਸ਼ਹੀਦ ਹੋਏ ਜਵਾਨ ਦੀ ਪਹਿਚਾਣ ਰਾਜਿੰਦਰ ਸਿੰਘ ਉਮਰ 41 ਸਾਲਾਂ ਵਾਸੀ ਬਟਾਲਾ ਵਜੋਂ ਹੋਈ ਹੈ। ਰਾਜਿੰਦਰ ਸਿੰਘ ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੀ। ਰਾਜਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲਦਿਆਂ ਦੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
ਦੁਖਦ: ਪੰਜਾਬ ਦਾ ਇੱਕ ਹੋਰ ਜਵਾਨ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ
Advertisements