ਖੰਨਾ ਵਿੱਚ ਇੱਕ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਮੌਤ

ਖੰਨਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਖੰਨਾ ਦੇ ਮਾਲੇਰਕੋਟਲਾ ਰੋਡ ਤੇ ਇੱਕ ਤੇਜ਼ ਰਫਤਾਰ ਕੈਟਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਹਰਪਾਲ ਸਿੰਘ ਕਾਲੂ ਉਮਰ 24 ਸਾਲਾ ਤੇ ਹਰਪ੍ਰੀਤ ਸਿੰਘ ਵਾਸੀ ਸੰਘੇੜਾ ਬਰਨਾਲਾ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੋਵੇ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਹਨ ਤਾਂ ਇੱਕ ਕੈਟਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਕਿ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।ਪੁਲਿਸ ਨੇ ਮਾਮਲਾ ਦਰਜ ਕਰ ਕੈਟਰ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here