Thursday, October 29, 2026
Home Latest ਅੰਮ੍ਰਿਤਸਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੈਬ ਡਰਾਈਵਰ ਤੇ ਚਲਾਈਆਂ ਗੋਲੀਆ, ਗੰਭੀਰ ਜ਼ਖਮੀ

ਅੰਮ੍ਰਿਤਸਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੈਬ ਡਰਾਈਵਰ ਤੇ ਚਲਾਈਆਂ ਗੋਲੀਆ, ਗੰਭੀਰ ਜ਼ਖਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਦੇ ਅੰਮ੍ਰਿਤਸਰ ਵਿੱਚ ਰਣਜੀਤ ਐਵੇਨਿਊ ਵਿੱਚ ਇੱਕ ਕੈਬ ਡਰਾਈਵਰ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਨੀਰਜ ਕੁਮਾਰ ਉਮਰ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨੀਰਜ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਣਜੀਤ ਐਵੀਨਿਊ ਸਥਿਤ ਬੇਅੰਤ ਪਾਰਕ ਨੇੜੇ ਕੁੱਝ ਲੋਕਾਂ ਨੇ ਉਸਨੂੰ ਘੇਰ ਲਿਆ ਤੇ ਉਸ ਉੱਤੇ 3-4 ਗੋਲੀਆਂ ਚਲਾ ਦਿੱਤੀਆਂ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here