ਦੋ ਸਕੇ ਭਰਾਵਾਂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ, ਪੁਲਿਸ ਜਾਂਚ ਜ਼ਾਰੀ

ਅਬੋਹਰ (ਦ ਸਟੈਲਰ ਨਿਊਜ਼), ਪਲਕ। ਅਬੋਹਰ ਤੋਂ ਇੱਕ ਦੁਖਦਾਈ ਖ਼ਬਰ ਮਿਲੀ ਹੈ। ਜਿੱਥੇ ਕਿ ਦੋ ਸਕੇ ਭਰਾਵਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਸੇਮਨਾਲੇ ਤੋਂ ਬਰਾਮਦ ਹੋਈਆਂ ਹਨ। ਦੋਵਾਂ ਨੌਜਵਾਨਾਂ ਦੀ ਪਹਿਚਾਣ 25 ਸਾਲਾਂ ਰਾਹੁਲ ਅਤੇ 26 ਸਾਲਾਂ ਸੁਸ਼ੀਲ ਕੁਮਾਰ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਤੇਲੁਪੁਰਾ ਦੇ ਰਹਿਣ ਵਾਲੇ ਓਮ ਪ੍ਰਕਾਸ਼ ਦੇ ਲੜਕੇ ਸਨ। ਜਾਣਕਾਰੀ ਮੁਤਾਬਕ ਸਵੇਰੇ ਲੋਕਾਂ ਨੇ ਸੇਮਨਾਲੇ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ।

Advertisements

ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਪਰਮਜੀਤ ਸਿੰਘ ਮੌਕੇ ਤੇ ਪਹੁੰਚੇ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਦੋਵਾਂ ਦੇ ਮੂੰਹੋਂ ਖੂਨ ਵਹਿ ਰਿਹਾ ਦੱਸਿਆ ਜਾ ਰਿਹਾ ਹੈ। ਥਾਣਾ ਸਦਰ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here