Wednesday, October 21, 2026
Home International ਚੀਨ ‘ਚ ਕੋਲਾ ਖਾਨ ਕੰਪਨੀ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ, 19 ਲੋਕਾਂ...

ਚੀਨ ‘ਚ ਕੋਲਾ ਖਾਨ ਕੰਪਨੀ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ, 19 ਲੋਕਾਂ ਦੀ ਮੌਤ

ਚੀਨ (ਦ ਸਟੈਲਰ ਨਿਊਜ਼), ਪਲਕ। ਚੀਨ ਦੇ ਸ਼ਾਂਕਸੀ ਸੂਬੇ ਵਿੱਚ ਇੱਕ ਕੋਲਾ ਖਾਨ ਕੰਪਨੀ ਦੀ ਇੱਕ ਇਮਾਰਤ ਵਿੱਚ ਅੱਗ ਲੱਗ ਜਾਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ ਕਰੀਬ 19 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਰਕਾਰੀ ਮੀਡੀਆ ਏਜੰਸੀ ਨੈਸ਼ਨਲ ਦੇ ਸ਼ਾਂਕਸੀ ਦੀ ਸ਼ਾਖਾ ਮਾਈਨ ਸੇਫਟੀ ਐਡਮਿਨਿਸ਼ਟ੍ਰੇਸ਼ਨ ਦੇ ਹਵਾਲੇ ਵੱਲੋਂ ਦਿੱਤੀ ਗਈ ਹੈ। ਸ਼ਿਨਹੂਆ ਦੀ ਰਿਪੋਰਟ ਮੁਤਾਬਕ ਚੀਨ ਦੇ ਲਿਊਲਿਯਾਂਗ ਸ਼ਹਿਰ ਦੇ ਲਿਸ਼ੀ ਜ਼ਿਲ੍ਹੇ ਵਿੱਚ ਪੰਜ ਮੰਜ਼ਿਲਾਂ ਇਮਾਰਤ ਦੀ ਦੂਜੀ ਮੰਜ਼ਿਲ ਨੂੰ ਅੱਗ ਲੱਗ ਗਈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਵਿੱਚ ਬਚਾਅ ਕਾਰਜ ਕੀਤੇ ਜਾ ਰਹੇ ਹਨ।

Advertisements

LEAVE A REPLY

Please enter your comment!
Please enter your name here