ਜ਼ਿਲ੍ਹੇ ‘ਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਪਟਿਆਲਾ (ਦ ਸਟੈਲਰ ਨਿਊਜ਼)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ, ਪਟਿਆਲਾ ਦੀ ਅਗਵਾਈ ਹੇਠ ਮਿਤੀ 09.12.2023 ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜਿਵੇਂ ਕਿ ਬੈਂਕਾਂ ਦੇ  ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ, ਹੋਰ ਬਿੱਲ ਭੁਗਤਾਨ ਦੇ ਕੇਸ ਅਤੇ  ਹੋਰ ਸਿਵਲ ਕੇਸ ਲਏ ਜਾਣਗੇ। ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ ਜੋ ਕਿ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਕੇਸ, ਰੱਖ-ਰਖਾਅ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ (ਤਲਾਕ ਨੂੰ ਛੱਡ ਕੇ ), ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ  ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਸ਼ਾਮਲ ਹੋਣਗੇ।
ਇਸ ਸੰਬੰਧੀ ਮਿਸ ਮਾਨੀ ਅਰੋੜਾ, ਸੀ.ਜੇ. ਐਮ. ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਡੀ ਡੀਪੀੳ ਅਤੇ ਬੀ ਡੀ ਪੀ ਓਜ  ਪਟਿਆਲਾ ਨਾਲ ਇੱਕ ਮੀਟਿੰਗ ਕੀਤੀ ਗਈ।

Advertisements

ਇਸ ਮੀਟਿੰਗ ਵਿੱਚ ਮਿਸ ਮਾਨੀ ਅਰੋੜਾ ਜੀਆਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ।ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਸਥਿਤੀ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀਆਂ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ  ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦੀਆਂ ਹੈ।

ਇਸ ਤੋਂ ਇਲਾਵਾ, ਇਸ ਮੀਟਿੰਗ ਦੌਰਾਨ ਉਹਨਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਪਿੰਡਾਂ ਦੇ ਪੰਚਾ ਅਤੇ ਸਰਪੰਚਾਂ ਨੂੰ ਮਿਲ ਕੇ ਸੋਸ਼ਲ ਮੀਡੀਆ ਜਿਵੇਂ ਕਿ ਵਟਸ ਐਪ ਅਤੇ ਫੇਸਬੁੱਕ ਰਾਹੀਂ ਨੈਸ਼ਨਲ ਲੋਕ ਅਦਾਲਤ ਬਾਰੇ ਪ੍ਰਚਾਰ ਕਰਨ ਅਤੇ ਪਿੰਡਾਂ ਵਿੱਚ ਗੁਰਦੁਆਰਾ ਸਾਹਿਬ, ਮੰਦਿਰ ਅਤੇ ਹੋਰ ਧਾਰਮਿਕ ਥਾਂਵਾਂ ਰਾਹੀਂ ਲੋਕਾਂ ਨੂੰ ਲੋਕ ਅਦਾਲਤ ਦੇ ਕੰਮਕਾਜ ਅਤੇ ਇਸ ਦੇ ਲਾਭਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਪ੍ਰਬੰਧ ਕਰਨ। ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵੈਬਸਾਈਟ  www.pulsa.gov.in ਅਤੇ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here