ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ: ਚੇਅਰਮੈਨ ਬਹਿਲ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਮਾਨ ਸਰਕਾਰ ਦੇ 18 ਮਹੀਨਿਆਂ ਵਿੱਚ ਸੂਬੇ ਵਿੱਚ ਰਿਕਾਰਡ ਵਿਕਾਸ ਕਾਰਜ ਹੋਏੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਮੁੱਢ ਬੰਨਿ੍ਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ।

Advertisements

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਨੂੰ 2.98 ਲੱਖ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਨਅਤ ਪੱਖੀ ਮਾਹੌਲ ਬਣਨ ਨਾਲ ਇਥੇ ਨੌਜਵਾਨਾਂ ਲਈ ਹੋਰ ਵੀ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਦਿਆਂ ਸਕੂਲ ਆਫ ਐਮੀਂਨੈਂਸ ਸ਼ੁਰੂ ਕਰਕੇ ਨਵੀਂ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਹੈ। ਇਸੇ ਤਰਾਂ ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਹਰ ਵਰਗ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਨਾਲ 90 ਫੀਸਦੀ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ।

LEAVE A REPLY

Please enter your comment!
Please enter your name here