


ਕੁਲਗਾਮ (ਦ ਸਟੈਲਰ ਨਿਊਜ਼), ਪਲਕ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿੱਚ ਸੁਰੱਖਿਆਂ ਬਲ ਵੱਲੋਂ ਤਿੰਨ ਅੱਤਵਾਦੀ ਢੇਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਭੱਜਣ ਤੋਂ ਰੋਕਣ ਲਈ ਇਲਾਕੇ ਵਿੱਚ ਘੇਰਾਬੰਦੀ ਕਰ ਦਿੱਤੀ ਅਤੇ ਤਿੰਨ ਅਤਿਵਾਦੀਆਂ ਨੂੰ ਢੇਰ ਕਰ ਦਿੱਤਾ। ਤਿੰਨੋਂ ਅਤਿਵਾਦੀ ਲਸ਼ਕਰ-ਏ-ਤੋਇਬਾ ਦੇ ਮੈਂਬਰ ਦੱਸੇ ਜਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਨੇਹਾਮਾ ਇਲਾਕੇ ਦੇ ਸਮਾਨੋ ਵਿੱਚ ਸ਼ੁੱਕਰਵਾਰ ਤੜਕੇ ਅੱਤਵਾਦੀਆਂ ਵੱਲੋਂ ਗੋਲੀਆਂ ਚਲਾਈਂ ਗਈਆਂ।

ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਵੀਰਵਾਰ ਨੂੰ ਕੁਲਗਾਮ ਦੇ ਨੇਹਾਮਾ ਪਿੰਡ ਨੂੰ ਘੇਰਾ ਪਾਇਆ ਸੀ ਅਤੇ ਇਲਾਕੇ ਦੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਥਾਂ ਤੇ ਅਤਿਵਾਦੀਆਂ ਦੀ ਮੌਜੂਦਗੀ ਦਰਜ਼ ਕੀਤੀ ਗਈ ਸੀ, ਉਸ ਥਾਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ ਤੇ 2 ਅਤਿਵਾਦੀ ਸੁਰੱਖਿਆ ਬਲਾਂ ਦੀ ਘੇਰਾਬੰਦੀ ਵਿਚ ਦੱਸੇ ਜਾ ਰਹੇ ਹਨ।
