ਇਟਲੀ ਵਿੱਚ ਰੂਪਨਗਰ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਰੂਪਨਗਰ ਦੇ ਪਿੰਡ ਭੰਗਲਾ ਮਹਿੰਦਰਪੁਰ ਦੇ ਇੱਕ ਨੌਜਵਾਨ ਦੀ ਇਟਲੀ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਰੂਪਨਗਰ ਪਿੰਡ ਭੰਗਲਾ ਮਹਿੰਦਰਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਨੌਜਵਾਨ ਸਾਈਕਲ ਤੇ ਕੰਮ ਲਈ ਜਾ ਰਿਹਾ ਸੀ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ।

Advertisements

ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਉਸਨੂੰ ਹਸਪਤਾਲ ਦਾਖਲ ਕਰਵਾਇਆਂ ਗਿਆ ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।ਜਾਣਕਾਰੀ ਮੁਤਾਬਕ ਕਾਰ ਇੱਕ ਇਟਾਲੀਅਨ ਬਜ਼ੁਰਗ ਚਲਾ ਰਿਹਾ ਸੀ। ਰਾਕੇਸ਼ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here