ਨੱਥੋਵਾਲ ਦੇ ਨੌਜਵਾਨ ਦੀ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਕੀਤੀ ਹੱਤਿਆ

ਨੱਥੋਵਾਲ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕੈਨੇਡਾ ਦੇ ਮਿਸੀਮਾਗਾ ਵਿੱਚ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਜਗਰਾਜ ਸਿੰਘ ਉਮਰ 28 ਸਾਲਾ ਵਾਸੀ ਨੱਥੋਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਰਾਜ ਕਰੀਬ 3 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਤੇ ਉਹ ਪੜਾਈ ਦੇ ਨਾਲ-ਨਾਲ ਮਿਸੀਮਾਗਾ ਦੇ ਯਾਰਡ ਵਿੱਚ ਸਕਿਉਰਿਟੀ ਗਾਰਡ ਦੀ ਨੌਕਰੀ ਕਰਦਾ ਸੀ।

Advertisements

ਬੀਤੇ ਦਿਨ ਦੋ ਅਣਪਛਾਤੇ ਹਥਿਆਰਬੰਦਾਂ ਨੇ ਜਗਰਾਜ ਤੇ ਗੋਲੀਆਂ ਚਲਾ ਦਿੱਤੀਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਗਰਾਜ ਆਪਣੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ, ਤੇ ਉਸਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here