ਪੁਲਿਸ ਨੇ ਨਰਦੇਵ ਉਰਫ਼ ਰਾਜੂ ਵਾਸੀ ਬਸੀ ਖਵਾਜੂ ਨੂੰ 100 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਪਾਸੋਂ ਨੇ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਇਹ ਕਾਰਵਾਈ ਮੁਖਬਰ ਦੀ ਸੂਚਨਾ ਤੇ ਕੀਤੀ ਹੈ। ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਦੇ ਦਿੱਸ਼ਾ-ਨਰਦੇਸ਼ਾਂ ਹੇਠ ਵਿਸ਼ੇਸ਼ ਟੀਮ ਨੇ ਹੈਰੋਇਨ ਵੇਚਣ ਵਾਲੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisements

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਨਵੰਬਰ ਨੂੰ ਸੀਆਈਏ ਸਟਾਫ ਵਿੱਚ ਤਾਇਨਾਤ ਏਐਸਆਈ ਕੋਸਲ ਚੰਦਰ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਮੁਲਜ਼ਮ ਨਰਦੇਵ ਸਿੰਘ ਉਰਫ਼ ਰਾਜੂ ਪੁੱਤਰ ਅਵਤਾਰ ਸਿੰਘ ਵਾਸੀ ਬਸੀ ਖਵਾਜੂ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ  ਜਲਦ ਹੀ ਦੋਸ਼ੀ ਖਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here