ਕੀ 19 ਨਵੰਬਰ ਨੂੰ ਭਾਰਟੀ ਟੀਮ ਸਿਰਜੇਗੀ ਇਤਿਹਾਸ? ਪੰਜ ਖਿਡਾਰੀਆਂ ਦਾ ਪ੍ਰਦਰਸ਼ਨ ਕਾਫੀ ਹੋਵੇਗਾ ਅਹਿਮ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਭਾਰਤੀ ਟੀਮ ਨੇ ਵਧੀਆ ਖੇਡ ਪ੍ਰਦਰਸ਼ਨ ਕਰਦਿਆ ਫਾਈਨਲ ਵਿੱਚ ਜਗ੍ਹਾਂ ਬਣਾ ਲਈ ਹੈ, ਹੁਣ ਇਹ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਜਾਣਕਾਰੀ ਅਨੁਸਾਰ, ਇਸ ਵਾਰ ਖਿਤਾਬ ਜਿੱਤਣ ਲਈ ਪੰਜ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਕਾਫੀ ਅਹਿਮ ਹੋਵੇਗਾ।

Advertisements

ਇਸ ਲਈ ਸਾਰਿਆਂ ਦੀਆਂ ਨਜ਼ਰਾਂ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਤੇ ਰਵਿੰਦਰ ਜਡੇਜਾ ‘ਤੇ ਹੋਣਗੀਆਂ। ਰੋਹਿਤ ਨੇ ਇਸ ਵਿਸ਼ਵ ਕੱਪ ਵਿੱਚ ਭਾਰਤ ਨੂੰ ਕਈ ਮੈਚਾਂ ਵਿੱਚ ਚੰਗੀ ਸ਼ੁਰੂਆਤ ਦਿੱਤੀ ਹੈ। ਕੋਹਲੀ ਇਸ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਉਸ ਨੇ ਤਿੰਨ ਸੈਂਕੜੇ ਵੀ ਲਗਾਏ ਹਨ।

LEAVE A REPLY

Please enter your comment!
Please enter your name here