ਹੁਸ਼ਿਆਰਪਰ ਦੀ ਐਂਟੀ ਲਾਰਵਾ ਟੀਮ ਵਲੋਂ ਹਸਪਤਾਲਾਂ, ਲੈਬਾਰਟਰੀਆਂ ਸਮੇਤ 501 ਘਰਾਂ ਵਿੱਚ ਕੀਤਾ ਗਿਆ ਵਿਜ਼ਿਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਹੁਸ਼ਿਆਰਪਰ ਦੀ ਐਂਟੀ ਲਾਰਵਾ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰੀ ਖੇਤਰ ਦੇ ਹਸਪਤਾਲਾਂ, ਲੈਬਾਰਟਰੀਆਂ ਸਮੇਤ 501 ਘਰਾਂ ਵਿੱਚ ਵਿਜ਼ਿਟ ਕੀਤਾ ਗਿਆ। ਇਹਨਾਂ ਵਿੱਚੋਂ 12 ਥਾਵਾਂ ‘ਤੇ ਡੇਂਗੂ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ। ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਲਾਰਵੀਸਾਈਡ ਸਪਰੇਅ ਕੀਤੀ ਵੀ ਕੀਤੀ ਗਈ। 

Advertisements

ਡਾ ਜਗਦੀਪ ਸਿੰਘ ਨੇ ਦੱਸਿਆ ਕਿ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਕੰਟੇਨਰਾਂ ਨੂੰ ਪਾਣੀ ਤੋਂ ਮੁਕਤ ਰੱਖਣ ਅਤੇ ਕੰਟੇਨਰਾਂ, ਕੂਲਰਾਂ, ਮਿੱਟੀ ਦੇ ਬਰਤਨਾਂ, ਰੱਦ ਕੀਤੀਆਂ ਚੀਜ਼ਾਂ, ਜਾਨਵਰਾਂ/ਪੰਛੀਆਂ ਦੇ ਪਾਣੀ ਦੇ ਬਰਤਨਾਂ ਆਦਿ ਨੂੰ ਹਫ਼ਤੇ ਚ ਘੱਟੋ-ਘੱਟ ਇੱਕ ਵਾਰ ਸਾਫ਼ ਕਰਨ ਅਤੇ ਪਾਣੀ ਦੀ ਨਿਕਾਸੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਦੀ ਦਾ ਮੌਸਮ ਸ਼ੁਰੂ ਹੋਣ ਤੇ ਭਾਵੇਂ ਪਿਛਲੇ ਕੁਝ ਦਿਨਾਂ ਤੋਂ ਡੇਂਗੂ ਕੇਸਾਂ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ ਪਰ ਅਜੇ ਵੀ ਘਰਾਂ ਵਿੱਚ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਲਾਰਵਾ ਮਿਲ ਰਿਹਾ ਹੈ। ਜਿਸ ਕਾਰਨ ਸਿਹਤ ਟੀਮਾਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਵੇਰੇ ਸ਼ਾਮ ਪੂਰੀ ਬਾਂਹ ਅਤੇ ਪੂਰਾ ਲੋਅਰ ਪਾ ਕੇ ਰੱਖਿਆ ਜਾਵੇ। ਮੱਛਰਾਂ ਤੋਂ ਬਚਣ ਲਈ ਮੱਛਰਦਾਨੀ ਅਤੇ ਰਿਪੈਲੈਂਟ ਦਾ ਪ੍ਰਯੋਗ ਕੀਤਾ ਜਾਵੇ। ਡਾ ਜਗਦੀਪ ਸਿੰਘ ਨੇ ਸ਼ਹਿਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਵੇ। ਡੇਂਗੂ ਦੇ ਲੱਛਣ ਨਜ਼ਰ ਆਉਣ ਤੇ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

LEAVE A REPLY

Please enter your comment!
Please enter your name here