ਆਪ ਆਗੂ ਦੇ ਭਰਾ ਨੂੰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ, ਗੰਭੀਰ ਜ਼ਖ਼ਮੀ, ਪੁਲਿਸ ਜਾਂਚ ਜਾਰੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਅੰਮ੍ਰਿਤਸਰ ਵਿੱਚ ਆਪ ਆਗੂ ਦੇ ਭਰਾ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਦੇਣ ਦੀ ਖ਼ਬਰ ਮਿਲੀ ਹੈ। ਜਿੱਥੇ ਕਿ ਕਾਂਗਰਸ ਪਾਰਟੀ ਦੇ ਆਗੂਆਂ ਤੇ ਹਮਲਾ ਕਰਵਾਉਣ ਦੇ ਆਰੋਪ ਲੱਗੇ ਹਨ । ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਦੇ ਭਰਾ ਤੇ ਆਮ ਆਦਮੀ ਪਾਰਟੀ ਦੇ ਆਗੂ ਡਿੰਪਲ ਅਰੋੜਾ ਨੇ ਦੱਸਿਆ ਕਿ ਗਲੀ ਵਿਚ ਸੀਵਰੇਜ ਸਫ਼ਾਈ ਕਰਨ ਲਈ ਗੱਡੀ ਆਈ ਹੋਈ ਸੀ। ਜਦੋਂ ਅਸੀਂ ਸੀਵਰੇਜ ਸਾਫ਼ ਕਰਵਾ ਰਹੇ ਸੀ ਤਾਂ ਇੰਨੇ ਨੂੰ ਕਾਂਗਰਸ ਪਾਰਟੀ ਦਾ ਸਾਬਕਾ ਕੌਂਸਲਰ ਸੁਰਿੰਦਰ ਚੌਧਰੀ ਤੇ ਉਸ ਦੇ ਸਮਰਥਕ ਮੌਕੇ ਉਤੇ ਆ ਗਏ ਤੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

Advertisements

ਜਿਸ ਦੇ ਚਲਦੇ ਉਨ੍ਹਾਂ ਵੱਲੋਂ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਗਈਆਂ ਜੋ ਇਕ ਗੋਲੀ ਮੇਰੇ ਭਰਾ ਅਮਨ ਅਰੋੜਾ ਨੂੰ ਲੱਗੀ, ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।   ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਸੁਰਿੰਦਰ ਚੌਧਰੀ ਤੇ ਉਸ ਦੇ ਸਮਰਥਕਾਂ ਵਲੋਂ ਗੋਲੀ ਚਲਾਈ ਗਈ ਹੈ ਤੇ ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਗੇ ਹੀ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। 

LEAVE A REPLY

Please enter your comment!
Please enter your name here