ਗੁਰਾਇਆ ਵਿੱਚ ਇੱਕ ਤੇਜ਼ ਰਫਤਾਰ ਟਰੱਕ ਨੇ ਮੋਟਰਸਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਗੁਰਾਇਆ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਗੁਰਾਇਆ ਦੇ ਪਿੰਡ ਮਨਸੂਰਪੁਰ ਵਿੱਚ ਇੱਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਰਮਿੰਦਰ ਸਰੋਏ ਪਿੰਡ ਸਰਗੂੰਦੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪਰਮਿੰਦਰ ਮਨਸੂਰਪੁਰ ਤੋ ਸਰਗੂੰਦੀ ਜਾ ਰਿਹਾ ਸੀ ਤਾਂ ਪਿੱਛੋ ਆਉਦੇ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਟਰੱਕ ਡਰਾਈਵਰ ਵੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here