


ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ‘ਚ ਜ਼ਹਿਰੀਲੀ ਸ਼ਰਾਬ ਵੇਚਣ ਵਾਲੇ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆ ਦੀ ਪਹਿਚਾਣ ਸੁਸ਼ੀਲ ਉਰਫ ਟਿੰਕੂ, ਅਮਰਨਾਥ ਅਤੇ ਵਿਸ਼ਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ੀਲ ਉਰਫ ਟਿੰਕੂ ਅਤੇ ਅਮਰਨਾਥ ਦੋਵੇਂ ਸ਼ਰਾਬ ਦੇ ਠੇਕੇ ਦੇ ਹਿੱਸੇਦਾਰ ਹਨ। ਹੁਣ ਤੱਕ ਯਮੁਨਾਨਗਰ ਜ਼ਿਲ੍ਹੇ ਤੋਂ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਤੀਜੇ ਦੋਸ਼ੀ ਵਿਸ਼ਾਲ ਗੋਲਨੀ ਨੇ ਠੇਕੇ ‘ਤੇ ਪੈਸੇ ਲਗਾਏ ਸਨ।

ਦੱਸ ਦੇਈਏ ਕਿ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਕਈ ਲੋਕਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਅੰਬਾਲਾ ਦੇ ਮੁਲਾਣਾ ‘ਚ ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਸੀ। ਕਈ ਜ਼ਿਲ੍ਹਿਆਂ ਵਿੱਚ ਇਸ ਦੀ ਸਪਲਾਈ ਕੀਤੀ ਜਾ ਰਹੀ ਸੀ ਅਤੇ ਹੁਣ ਤੱਕ ਜਿੰਨੀਆਂ ਵੀ ਗ੍ਰਿਫਤਾਰੀਆਂ ਹੋਈਆਂ ਹਨ, ਇਸ ਵਿੱਚ ਸ਼ਰਾਬ ਦੇ ਠੇਕੇਦਾਰ, ਸਪਲਾਇਰ ਅਤੇ ਨਕਲੀ ਸ਼ਰਾਬ ਬਣਾਉਣ ਵਾਲੇ ਲੋਕ ਸ਼ਾਮਲ ਹਨ। ਅੰਬਾਲਾ ਦੇ ਮੁਲਾਣਾ ਤੋਂ ਬਾਅਦ ਕਈ ਥਾਵਾਂ ‘ਤੇ ਪੁਲਿਸ ਛਾਪੇਮਾਰੀ ਕਰ ਰਹੀ ਹੈ।