ਕੱਪੜਾ ਕਾਰੋਬਾਰੀ ਨੂੰ ਅਗਵਾ ਕਰ ਗੋਲੀ ਮਾਰ ਸੁੱਟਿਆਂ ਸੜਕ ਵਿਚਾਲੇ, ਮੁਲਜ਼ਮਾਂ ਦੀ ਭਾਲ ਜਾਰੀ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਕੋਲੋਂ ਬਦਮਾਸ਼ਾਂ ਨੇ ਅਗਵਾ ਕਰ ਲਿਆ ਤੇ ਪਰਿਵਾਰ ਕੋਲੋਂ ਫਿਰੌਤੀ ਦੀ ਮੰਗ ਕੀਤੀ। ਜਾਣਕਾਰੀ ਮੁਤਾਬਕ ਕਾਰੋਬਾਰੀ ਸੰਭਵ ਜੈਨ ਦੀ ਫੈਕਟਰੀ ਨੂਰਵਾਲਾ ਰੋਡ ਤੇ ਹੈ। ਉਹ ਅਪਣੀ ਕਾਰ ਵਿਚ ਫੈਕਟਰੀ ਤੋਂ ਘਰ ਜਾ ਰਿਹਾ ਸੀ ਕਿ ਇਕ ਸਕੂਟਰ ਸਵਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰੋਬਾਰੀ ਬਾਹਰ ਆਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਅਗਵਾ ਕਰ ਲਿਆ। ਬਦਮਾਸ਼ਾਂ ਨੇ ਕਾਰੋਬਾਰੀ ਨੂੰ ਕਰੀਬ 3 ਘੰਟੇ ਤੱਕ ਸ਼ਹਿਰ ਵਿਚ ਘੁੰਮਾਇਆ।

Advertisements

ਉਸ ਦੇ ਪਰਿਵਾਰ ਨੂੰ ਵੱਖ-ਵੱਖ ਥਾਵਾਂ ਤੇ ਬੁਲਾਉਂਦੇ ਰਹੇ। ਜਦੋਂ ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੁੱਟ ਦਿੱਤਾ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਿਆ ਕਿ ਇਹ ਸੂਚਨਾ ਪੁਲਿਸ ਨੂੰ ਪਤਾ ਲੱਗ ਚੁੱਕੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਸੜਕ ਵਿਚਾਲੇ ਸੁੱਟ ਦਿੱਤਾ। ਇਸ ਦੌਰਾਨ ਵਪਾਰੀ ਨੂੰ ਗੋਲੀ ਵੀ ਲੱਗੀ ਹੈ। ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਏਸੀਪੀ ਲੁਧਿਆਣਾ ਸੁਮੀਤ ਸੂਦ ਨੇ ਦੱਸਿਆ ਕਿ ਪੁਲਿਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਮਾਮਲਾ  ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  

LEAVE A REPLY

Please enter your comment!
Please enter your name here