Sunday, October 11, 2026
Home Latest ਫਿਰੋਜ਼ਪੁਰ ਵਿੱਚ ਆਵਾਰਾ ਕੁੱਤਿਆਂ ਨੇ ਦੋ ਬੱਚਿਆਂ ਨੂੰ ਬੁਰੀ ਤਰ੍ਹਾਂ ਨੋਚਿਆ, 1...

ਫਿਰੋਜ਼ਪੁਰ ਵਿੱਚ ਆਵਾਰਾ ਕੁੱਤਿਆਂ ਨੇ ਦੋ ਬੱਚਿਆਂ ਨੂੰ ਬੁਰੀ ਤਰ੍ਹਾਂ ਨੋਚਿਆ, 1 ਦੀ ਮੌਤ, 1 ਗੰਭੀਰ ਜ਼ਖਮੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਿਰੋਜ਼ਪੁਰ ਵਿੱਚ ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਲਿਆ ਅਤੇ ਇੱਕ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਦੂਜੇ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬੱਚੇ ਸਕੇ ਭਰਾ ਹਨ ਤੇ ਇਨ੍ਹਾਂ ਦਾ ਪਿਤਾ ਭੱਠੇ ਤੇ ਕੰਮ ਕਰਦਾ ਹੈ। ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਯੂ.ਪੀ ਤੋਂ ਪੰਜਾਬ ਕੰਮ ਲਈ ਆਏ ਸਨ। ਉਹ ਜੀਰਾ ਵਿੱਚ ਇੱਟਾਂ ਬਣਾਉਣ ਵਾਲੇ ਭੱਠੇ ‘ਤੇ ਕੰਮ ਕਰ ਰਿਹਾ ਸੀ।

Advertisements

ਜਦੋਂ ਦੋਵੇ ਬੱਚੇ ਕਿਸੇ ਹੋਰ ਖੇਤ ਵਿੱਚ ਆਪਣੀ ਮਾਸੀ ਨੂੰ ਮਿਲਣ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ‘ਤੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਇੱਕ ਲੜਕੇ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ ਤੇ ਉਹਨਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਬੱਚਿਆ ਦੇ ਪਿਤਾ ਨੇ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੀ ਮੱਦਦ ਕਰੇ।

LEAVE A REPLY

Please enter your comment!
Please enter your name here