ਕੇਂਦਰ ਸਰਕਾਰ ਨੇ ਗੈਂਗਸਟਰ ਬਿਸ਼ਨੋਈ ਤੇ ਲਗਾਈ 268, ਅਗਲੇ ਇੱਕ ਸਾਲ ਤੱਕ ਨਹੀਂ ਹੋਵੇਗਾ ਕੋਰਟ ਵਿੱਚ ਪੇਸ਼

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਡ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਵੱਖ-ਵੱਖ ਦਰਜ ਮਾਮਲਿਆ ਨੂੰ ਲੈ ਕੇ 1 ਸਾਲ ਤੱਕ ਕੋਰਟ ਵਿੱਚ ਪੇਸ਼ ਨਹੀਂ ਹੋਣਗੇ। ਗੈਂਗਸਟਰ ਲਾਰੈਂਸ ਦੀ ਗੁਜਰਾਤ ਦੇ ਅਹਿਮਦਾਬਾਦ ਸਥਿਤ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ।

Advertisements

ਦੱਸਿਆ ਗਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਗਸਟਰ ਲਾਰੈਸ ਤੇ ਸੀਆਰਪੀਸੀ 268 ਲਗਾ ਦਿੱਤੀ ਹੈ। ਤੇ ਹੁਣ ਉਹ ਅਗਲੇ ਇਕ ਸਾਲ ਤੱਕ ਆਪਣੇ ਟ੍ਰਾਇਲ ਦਾ ਆਨਲਾਈਨ ਸਾਹਮਣਾ ਕਰਨਗੇ। ਜਦੋਂ ਸੂਬਾ ਜਾਂ ਕੇਂਦਰ ਸਰਕਾਰ ਕਿਸੇ ਵੀ ਮਾਮਲੇ ਵਿੱਚ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ 1973 ਦੀ ਧਾਰਾ 268 ਦੀ ਵਰਤੋਂ ਕਰਦੀ ਹੈ, ਤਾਂ ਇਸਦੇ ਤਿੰਨ ਕਾਰਨ ਹੋ ਸਕਦੇ ਹਨ। ਇੱਕ ਤਾਂ ਉਸ ਵਿਅਕਤੀ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਜਦੋਂ ਉਹ ਬਾਹਰ ਆਉਂਦਾ ਹੈ ਤਾਂ ਭੀੜ ਉਸ ‘ਤੇ ਹਮਲਾ ਕਰ ਸਕਦੀ ਹੈ।

ਦੂਸਰਾ, ਉਹ ਵਿਅਕਤੀ ਜੋ ਜੇਲ੍ਹ ਤੋਂ ਬਾਹਰ ਆਉਣ ‘ਤੇ ਜਨਤਕ ਸ਼ਾਂਤੀ ਭੰਗ ਕਰ ਸਕਦਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੂੰ ਇਹ ਦਰਸਾਏਗਾ ਕਿ ਜੇ ਜੇਲ੍ਹ ਵਿੱਚ ਬੰਦ ਵਿਅਕਤੀ ਨੂੰ ਅਦਾਲਤ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਅਗਵਾ ਕੀਤਾ ਜਾ ਸਕਦਾ ਹੈ ।

LEAVE A REPLY

Please enter your comment!
Please enter your name here