Sunday, October 25, 2026
Home Hoshiarpur ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਦਾ ਦੌਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਦਾ ਦੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਕੈਦੀਆਂ/ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿਚ ਮੁਹੱਈਆ ਕਰਵਾਈ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ।

Advertisements

ਇਸ ਦੇ ਨਾਲ ਹੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਅੰਦਰ ਹਵਾਲਾਤੀਆਂ ਦੇ ਪੈਟੀ ਅਫੈਂਸ ਕੇਸਾਂ ਸਬੰਧੀ ਜੇਲ੍ਹ ਲੋਕ ਅਦਾਲਤ ਲਗਾਈ ਗਈ ਅਤੇ ਮੌਕੇ ’ਤੇ 6 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here