ਲੁਧਿਆਣਾ ਦੇ ਥਾਣਾ ਮਾਡਲ ਟਾਊਨ ਦੀ ਐੱਸ.ਐੱਚ.ਓ. ਗੁਰਸ਼ਿੰਦਰ ਕੌਰ ਸਸਪੈਂਡ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਦੇ ਥਾਣਾ ਮਾਡਲ ਟਾਊਨ ਦੀ ਐੱਸ.ਐੱਚ.ਓ. ਗੁਰਸ਼ਿੰਦਰ ਕੌਰ ਨੂੰ ਵੱਧ ਰਹੇ ਅਪਰਾਧਾਂ ਨੂੰ ਰੋਕਣ ਵਿੱਚ ਨਾਕਾਮ ਕੋਸ਼ਿਸ਼ਾਂ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕੀਤੀ ਹੈ। ਇਸ ਗੱਲ ਦੀ ਪੁਸ਼ਟੀ ਆਈ.ਪੀ.ਐੱਸ. ਅਧਿਕਾਰੀ ਏ.ਸੀ.ਪੀ. ਸਿਵਲ ਲਾਈਨ ਜਸਰੂਪ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਚ ਹਰ ਰੋਜ਼ ਵਧ ਰਹੇ ਅਪਰਾਧ ਨੂੰ ਰੋਕਣ ਵਿੱਚ ਐੱਸ.ਐੱਚ.ਓ. ਫੇਲ੍ਹ ਸਾਬਤ ਹੋ ਰਹੀ ਸੀ। ਇਸੇ ਕਾਰਨ ਉਕਤ ਕਦਮ ਚੁੱਕਿਆ ਗਿਆ ਹੈ।

Advertisements

LEAVE A REPLY

Please enter your comment!
Please enter your name here