ਫਰੀਦਕੋਟ ਵਿੱਚ ਪੈਟਰੋਲ ਪੰਪ ਤੇ ਕੰਮ ਕਰ ਰਹੇ ਨੌਜਵਾਨ ਤੋਂ ਅਣਪਛਾਤੇ ਵਿਅਕਤੀਆਂ ਨੇ ਕੀਤੀ ਲੁੱਟ ਖੋਹ

ਫਰੀਦਕੋਟ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਰੀਦਕੋਟ ਦੇ ਬਾਜਾਖਾਨਾ ਵਿੱਚ ਪੈਟਰੋਲ ਪੰਪ ਤੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪੈਟਰੋਲ ਪੰਪ ਤੇ ਕੰਮ ਕਰ ਰਹੇ ਵਿਅਕਤੀ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Advertisements

ਨੌਜਵਾਨ ਤੋਂ ਕਰੀਬ 8 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here