ਜਲ ਸ਼ਕਤੀ ਕੇਂਦਰ ਨੇ ਮਨਾਇਆ ਵਿਸ਼ਵ ਟਾਇਲਟ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਲ ਸ਼ਕਤੀ ਕੇਂਦਰ ਹੁਸ਼ਿਆਰਪੁਰ ਵੱਲੋਂ ਕੇ. ਆਰ. ਕੇ ਡੀ. ਏ. ਵੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਵਿਸ਼ਵ ਟਾਇਲਟ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵਕ ਸੁਨੀਲ ਕੁਮਾਰ ਅੇ ਸਕੂਲ ਦੇ ਪ੍ਰਿੰਸੀਪਲ ਤਰਸੇਮ ਨੇ ਵਿਦਿਆਰਥੀਆਂ ਨੂੰ ਵਿਸ਼ਵ ਟਾਇਲਟ ਦਿਵਸ ਦੇ ਮਹੰਤਵ ਬਾਰੇ ਦੱਸਿਆ। ਇਸ ਦੌਰਾਨ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਸਵੱਛਤਾ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।

Advertisements

ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਵਿਸ਼ਵ ਟਾਇਲਟ ਦਿਵਸ ਸਬੰਧੀ ਪੋਸਟਰ ਵੀ ਬਣਾਏ ਗਏ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਵੱਖ-ਵੱਖ ਪਿੰਡਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕੀਤੇ ਗਏ, ਜਿਨ੍ਹਾਂ ਵਿਚ ਪਿੰਡ ਚਠਾਰੀਆਂ, ਕਾਲਰਾਂ, ਕੁੱਲੀਆਂ, ਗੜ੍ਹਦੀਵਾਲਾ, ਅੱਜੋਵਾਲ ਅਤੇ ਬੱਸੀ ਸ਼ਾਮਿਲ ਸਨ। ਇਨ੍ਹਾਂ ਪਿੰਡਾਂ ਦੇ ਪੀਣ ਵਾਲੇ ਪਾਣੀ ਦੀ ਟੈਸਟਿੰਗ ਕੀਤੀ ਗਈ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੀ ਸਮੁੱਚੀ ਟੀਮ ਮੌਜੂਦ ਸੀ।

LEAVE A REPLY

Please enter your comment!
Please enter your name here