ਦਿੱਲੀ (ਦ ਸਟੈਲਰ ਨਿਊਜ਼), ਪਲਕ। ਕਰੀਬ ਦੋ ਮਹੀਨੇ ਪਹਿਲਾਂ ਦਿੱਲੀ ਦੇ ਕਸ਼ਮੀਰੀ ਗੇਟ ਤੇ ਭਾਰਤ ਖਿਲਾਫ਼ ਨਾਅਰੇ ਲਿਖਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੋ ਕਿ ਹਰਿਆਣੇ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਨੌਜਵਾਨ ਤੇ ਸ਼ੱਕ ਹੈ ਕਿ ਉਸ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ਤੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅਜਿਹੇ ਨਾਅਰੇ ਲਿਖੇ ਸਨ। ਪੰਨੂ ਪਾਬੰਦੀਸ਼ੁਦਾ ‘ਸਿੱਖ ਫਾਰ ਜਸਟਿਸ’ ਦਾ ਮੁੱਖੀ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਸਬੰਧੀ ਪੰਜਾਬ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ।