ਚੰਡੀਗੜ੍ਹ ਵਿੱਚ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਹੋਇਆ ਭਾਰੀ ਨੁਕਸਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਇੱਕ ਮਠਿਆਈ ਦੀ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਮਠਿਆਈ ਦੀ ਦੁਕਾਨ ਦੇ ਉਪਰਲੇ ਹਿੱਸੇ ਤੋਂ ਲੱਗੀ ਹੈ, ਇਸ ਕਾਰਨ ਦੁਕਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਅੱਗ ਲੱਗਣ ਤੋਂ ਬਾਅਦ ਮਠਿਆਈ ਦੀ ਦੁਕਾਨ ਦੇ ਉੱਪਰ ਰਸੋਈ ਵਿੱਚ ਰੱਖਿਆ ਗੈਸ ਸਿਲੰਡਰ ਵੀ ਫੱਟ ਗਿਆ, ਸਿਲੰਡਰ ਫਟਣ ਦੀ ਆਵਾਜ਼ ਨਾਲ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

Advertisements

ਆਵਾਜ਼ ਇੰਨੀ ਤੇਜ਼ ਸੀ ਕਿ ਦੂਰੋਂ-ਦੂਰੋਂ ਲੋਕ ਘਰਾਂ ਤੋਂ ਬਾਹਰ ਆ ਗਏ। ਉੱਥੇ ਮੌਜੂਦ ਲੋਕਾਂ ਨੇ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਮਾਲੀ ਨੁਕਸਾਨ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here